ਖਿਡਾਰੀਆਂ ਨੂੰ ਕੀਤੀ ਇਨਾਮਾਂ ਦੀ ਵੰਡ
ਮੰਡੀ ਅਰਨੀਵਾਲਾ / ਹਰਵੀਰ ਬੁਰਜਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲਾ ਕਲਾਂ ਵਿਖੇ ਬੀਤੇ ਦਿਨੀਂ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਉਪਰ ਲੜਕੇ ਅਤੇ ਲੜਕੀਆਂ ਦੇ ਫੁੱਟਬਾਲ ਮੁਕਾਬਲੇ ਕਰਵਾਏ ਗਏ। ਇੰਨਾਂ ਮੁਕਾਬਲਿਆਂ ਵਿਚ ਅੰਡਰ 14, ਅੰਡਰ 17 ਅਤੇ ਅੰਡਰ 19 ਲੜਕੀਆਂ ਦੇ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਪੋਰਟਸ ਪ੍ਰਧਾਨ ਰਜਿੰਦਰ ਕੁਮਾਰ ਨੇ ਦੱਸਿਆ ਕਿ ਇੰਨਾਂ ਮੁਕਬਾਲਿਆਂ ਵਿਚ ਅੰਡਰ 14 ਲੜਕਿਆਂ ਵਿਚ ਕੰਧਵਾਲਾ ਹਾਜਰ ਖਾਂ ਪਹਿਲੇ, ਟਾਹਲੀਵਾਲਾ ਜੱਟਾਂ ਦੂਜੇ, ਅੰਡਰ 14 ਲੜਕੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਪਹਿਲੇ, ਕੰਧਵਾਲਾ ਹਾਜ਼ਰ ਖਾਂ ਦੂਜੇ , ਅੰਡਰ 17 ਲੜਕੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲਾ ਕਲਾਂ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ ਹਾਜ਼ਰ ਖਾ ਦੂਜੇ, ਅੰਡਰ 19 ਲੜਕੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ ਹਾਜ਼ਰ ਖਾਂ ਪਹਿਲੇ ਅਤੇ ਡੱਬਵਾਲਾ ਕਲਾਂ ਦੂਜੇ ਅਤੇ ਅੰਡਰ 19 ਲੜਕੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲਾ ਕਲਾਂ ਦੂਜੇ ਸਥਾਨ 'ਤੇ ਰਹੇ। ਇਸ ਮੌਕੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ।![]() |
| ਡੱਬਵਾਲਾ ਕਲਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਅਧਿਆਪਕ |
ਇਹ ਵੀ ਪੜ੍ਹੋ : ਅਮਨਦੀਪ ਕੌਰ ਸੁੰਦਰ ਲਿਖਾਈ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ
ਇਹ ਵੀ ਪੜ੍ਹੋ : ਨਿਹਾਲ ਖੇੜਾ ਵਿਖੇ ਸਰਕਲ ਕਬੱਡੀ ਦੇ ਮੁਕਾਬਲੇ ਕਰਵਾਏ

0 Comments