Breaking News
Loading...

ਨਿਹਾਲ ਖੇੜਾ ਵਿਖੇ ਸਰਕਲ ਕਬੱਡੀ ਦੇ ਮੁਕਾਬਲੇ ਕਰਵਾਏ

ਸਟੇਟ ਐਵਾਰਡੀ ਅਧਿਆਪਕ ਸੁਖਦੇਵ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਂਤੇ ਕਰਵਾਏ ਮੁਕਾਬਲੇ 
ਫਾਜ਼ਿਲਕਾ ⋅〚 ਬਲਰਾਜ ਸਿੱਧੂ 〛
ਸਰਕਾਰੀ ਮਾਡਲ ਸੈਕੰਡਰੀ ਸਕੂਲ ਨਿਹਾਲ ਖੇੜਾ ਵਿਖੇ ਜੋਨ ਪੱਧਰੀ ਸਰਕਲ ਕਬੱਡੀ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਪ੍ਰਿੰਸੀਪਲ ਸੁਖਦੇਵ ਸਿੰਘ ਗਿੱਲ ਸਟੇਟ ਐਵਾਰਡੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀਮਤੀ ਹਰਪ੍ਰੀਤ ਕੌਰ ਸਪੋਰਟਸ ਸੈਕਟਰੀ ਦੀ ਰਹਿਨੁਮਾਈ ਵਿਚ ਕਰਵਾਏ ਗਏ।
ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਦੇ ਹੋਏ ਸਟੇਟ ਐਵਾਰਡੀ ਅਧਿਆਪਕ
 ਸੁਖਦੇਵ ਸਿੰਘ ਗਿੱਲ ਅਤੇ ਹੋਰ ਅਧਿਆਪਕ 
ਇਸ ਟੂਰਨਾਂਮੈਂਟ ਵਿਚ ਵੱਖ ਵੱਖ ਸਕੂਲਾਂ ਨੇ ਭਾਗ ਲਿਆ। ਅੰਡਰ 19 ਲੜਕੀਆਂ ਦੇ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਜਮਵਾਲਾ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ 17 ਲੜਕੀਆਂ ਵਿਚ ਸਰਕਾਰੀ ਹਾਈ ਸਕੂਲ ਘੱਲੂ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਜਮਵਾਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਲੜਕਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਜਮਵਾਲਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਵਾਲਾ ਮੀਰਾਂ ਸਾਂਗਲਾ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਟੂਰਨਾਂਮੈਂਟ ਵਿਚ ਦਲਵੀਰ ਸਿੰਘ, ਬਲਜਿੰਦਰ ਮੋਹਨ ਬਾਵਾ, ਚੰਦਰ ਮੋਹਨ, ਦੀਪਕ ਸ਼ਰਮਾ,ਪ੍ਰਵੀਨ ਕੁਮਾਰ, ਵਿਜੈ ਕੁਮਾਰ, ਬਲਰਾਮ ਸਿੰਘ, ਗੁਰਨਾਮ ਸਿੰਘ, ਸੁਰਿੰਦਰ ਕੁਮਾਰ, ਰਤਨ ਲਾਲ ਨੇ ਰੈਫ਼ਰੀ ਦੀ ਭੂਮਿਕਾ ਨਿਭਾਈ। ਇਸ ਮੌਕੇ ਅਨਿਲ ਕੁਮਾਰ ਪ੍ਰਿੰਸੀਪਲ ਆਜਮਵਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਰਵਿੰਦਰ ਕੌਰ, ਮਨੀ ਰਾਮ, ਗੁਰਮੀਤ ਸਿੰਘ, ਕੁਲਬੀਰ ਸਿੰਘ ਜੱਸਲ, ਲਾਲ ਚੰਦ ਨੇ ਟੂਰਨਾਂਮੈਂਟ ਨੂੰ ਸਫ਼ਲ ਬਣਾਉਣ ਵਿਚ ਵਿਸ਼ੇਸ਼ ਸਹਿਯੋਗ ਦਿੱਤਾ। ਟੂਰਨਾਂਮੈਂਟ ਤੋਂ ਬਾਅਦ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ।

ਅਮਨਦੀਪ ਕੌਰ ਸੁੰਦਰ ਲਿਖਾਈ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ

ਸਰਹੱਦ ਸੇਵਕ ਅਖ਼ਬਾਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ

Post a Comment

0 Comments