ਮਲੋਟ : ਬਾਰ ਐਸੋਸੀਏਸ਼ਨ ਮਲੋਟ ਵੱਲੋਂ ਕੋਰਟ ਕੰਪਲੈਕਸ ਵਿਚ ਬਾਰ ਐਸੋਸੀਏਸ਼ਨ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਲਈ ਪਾਠ ਦੇ ਭੋਗ ਪਾਏ ਗਏ। ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਬੱਲੂਆਣਾ ਤੋਂ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਨੇ ਸ਼ਿਰਕਤ ਕੀਤੀ। ਜਿਕਰਯੋਗ ਹੈ ਕਿ ਸ. ਘੁੜਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਮੌਕੇ ਕੀਰਤਨ ਵੀ ਕੀਤਾ ਗਿਆ। ਸ. ਘੁੜਿਆਣਾ ਨੇ ਆਪਣੇ ਸੰਬੇਧਨ ਵਿਚ ਕਿਹਾ ਕਿ ਸਾਨੂੰ ਮਾਨਵਤਾ ਦੇ ਭਲੇ ਲਈ ਹਰ ਵੇਲੇ ਸੋਚਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐਚਸੀ ਗੋਕਲਾਨੀ, ਸਤਵੰਤ ਸਿੰਘ ਭੁੱਲਰ, ਦਿਲਬਾਗ ਸਿੰਘ, ਅਸ਼ੋਕ ਕਾਠਪਾਲ ਅਤੇ ਹੋਰ ਵੀ ਹਾਜ਼ਰ ਸਨ.


0 Comments