Breaking News
Loading...

ਵਿਜ਼ਡਮ ਕੌਨਵੈਂਟ ਸਕੂਲ ਵਿਚ ਵਿਸ਼ਾਲ ਮੈਡੀਕਲ ਚੈਕਅੱਪ ਕੈਂਪ 24 ਨੂੰ


 ਵੱਖ ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਕਰਨਗੇ ਮਰੀਜਾਂ ਦੀ ਜਾਂਚ
ਫਾਜ਼ਿਲਕਾ
ਆਈ ਵੀ ਸੁਪਰ ਸਪੈਸ਼ਲਿਟੀ ਹਸਪਤਾਲ ਬਠਿੰਡਾ ਦੇ ਸਹਿਯੋਗ ਨਾਲ ਫਾਜ਼ਿਲਕਾ ਫਿਰੋਜ਼ਪੁਰ ਰੋਡ ਸਥਿਤ ਵਿਜ਼ਡਮ ਕੌਨਵੈਂਟ ਸਕੂਲ ਵਿਚ ਇਕ ਵਿਸ਼ਾਲ ਮੈਡੀਕਲ ਚੈਕਅੱਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਅਕਦਾਮਿਕ ਹੈੱਡ ਮੋਹਿਤ ਅਨੇਜਾ ਨੇ ਦੱਸਿਆ ਕਿ ਸਕੂਲ ਦੇ ਚੇਅਰਮੈਨ ਕਵਿੰਦਰ ਨਾਥ ਦਹੂਜਾ ਅਤੇ ਡਾਇਰੈਕਟਰ ਪਰਮਜੀਤ ਸਿੰਘ ਵੈਰੜ ਦੇ ਦਿਸ਼ਾ ਨਿਰਦੇਸ਼ਾਂ 'ਤੇ 24 ਨਵੰਬਰ ਦਿਨ ਐਤਵਾਰ ਨੂੰ ਵਿਸ਼ਾਲ ਮੈਡੀਕਲ ਚੈਕਅੱਪ ਕੈਂਪ ਲਗਾਇਆ ਜਾਵੇਗਾ। ਉਨ•ਾਂ ਦੱਸਿਆ ਕਿ ਇਹ ਕੈਂਪ ਸਵੇਰੇ 9 ਵਜ਼ੇ ਤੋਂ ਬਾਅਦ ਦੁਪਹਿਰ 3.00 ਵਜ਼ੇ ਤੱਕ ਲਗਾਇਆ ਜਾਵੇਗਾ। ਇਸ ਕੈਂਪ ਵਿਚ ਵੱਖ ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜਾਂ ਦੀ ਜਾਂਚ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਇਸ ਕੈਂਪ ਵਿਚ ਦਿਲ ਦੇ ਰੋਗਾਂ ਦੇ ਮਾਹਿਰ, ਛਾਤੀ, ਪੇਟ ਅਤੇ ਸ਼ੂਗਰ ਮਾਹਿਰ, ਬੀਡੀਐਸ, ਐਮਡੀਐਸ ਦੰਦਾਂ ਦੇ ਰੋਗਾਂ ਦੇ ਮਾਹਿਰ, ਹੱਡੀਆਂ ਅਤੇ ਜੋੜਾਂ ਦੇ ਮਾਹਿਰ, ਡਾਇਟੀਸ਼ੀਅਨ, ਨਿਊਰੋ ਸਰਜਰੀ ਦੇ ਮਾਹਿਰ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਵੇਗੀ। ਉਨ•ਾਂ ਇਲਾਕਾ ਵਾਸੀਆਂ ਨੂੰ ਇਸ ਕੈਂਪ ਵਿਚ ਜਿਆਦਾ ਤੋਂ ਜਿਆਦਾ ਪਹੁੰਚ ਕੇ ਇਸ ਕੈਂਪ ਦਾ ਲਾਭ ਲੈਣ ਦੀ ਅਪੀਲ ਕੀਤੀ।

Post a Comment

0 Comments