ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਵਰਤੋਂ ਨਾ ਕਰਨ ਦੀ ਚੁਕਾਈ ਸਹੁੰ
ਫ਼ਾਜ਼ਿਲਕਾ, 1 ਨਵੰਬਰ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਤੰਬਾਕੂ ਰਹਿਤ ਦਿਵਸ ਭਾਗ ਸਿੰਘ ਵੋਮੈਨ ਕਾਲਜ ਵਿਖੇ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਨਿਲ ਧਾਮੂ ਨੇ ਵਿਦਿਆਰਥੀਆਂ ਨੂੰ ਤੰਬਾਕੂ ਦੀ ਵਰਤੋਂ ਕਰਨ ਨਾਲ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੂੰ ਤੰਬਾਕੂ ਤੋਂ ਇਲਾਵਾ ਹੋਰ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਵਰਤੋਂ ਨਾ ਕਰਨ ਦੀ ਸਹੁੰ ਚੁਕਾਈ ਗਈ।ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਅਤੇ ਹੋਰਨਾਂ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਤਾਂ ਜੋ ਇਕ ਨਰੋਆ ਅਤੇ ਸਿਹਤਮੰਦ ਸਮਾਜ ਸਿਰਜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਤੰਬਾਕੂ ਪਦਾਰਥਾਂ ਦੀ ਵਰਤੋ ਕਰਨ ਦੀ ਸਖਤ ਮਨਾਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਲੋਕਾਂ ਨੂੰ ਤੰਬਾਕੂ ਦੀ ਵਰਤੋ ਨਾ ਕਰਨ ਸਬੰਧੀ ਸਕੂਲਾਂ, ਜਨਤਕ ਥਾਵਾ, ਹੋਟਲ, ਢਾਬੇ, ਪੈਲਸ ਅਤੇ ਮੇਲਿਆਂ ਵਿੱਚ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਤੰਬਾਕੂ ਯੁਕਤ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਤੋਂ ਇਲਾਵਾ ਹੋਰ ਸਿਹਤ ਤੇ ਸਕੂਲ ਸਟਾਫ ਮੌਜੂਦ ਸੀ।
0 Comments