Breaking News
Loading...

-ਪਿੰਡਾਂ ਦੇ ਵਿਕਾਸ ਲਈ ਨਹੀਂ ਛੱਡੀ ਜਾਵੇਗੀ ਕੋਈ ਕਸਰ : ਕੈਬਨਿਟ ਮੰਤਰੀ ਅਰੋੜਾ


-16 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬਿਲਾਸਪੁਰ ਤੋਂ ਪਿੰਡ ਕਿਲਾ ਬਰੂਨ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕੰਮ ਦਾ ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ, 16 ਨਵੰਬਰ :


ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪਿੰਡਾਂ ਦੀ ਮੰਗ ਅਨੁਸਾਰ ਹੀ ਉਥੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਿਥੇ ਨੌਜਵਾਨਾਂ ਲਈ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਉਥੇ ਬੁਨਿਆਦੀ ਸਹੂਲਤਾਂ ਦਾ ਵੀ ਵਿਸ਼ੇਸ਼ ਤੌਰ ’ਤੇ ਧਿਆਨ ਰੱਖਿਆ ਜਾ ਰਿਹਾ ਹੈ। ਉਹ ਅੱਜ ਪਿੰਡ ਕਿਲਾ ਬਰੂਨ ਵਿੱਚ ਸੜਕ ਨਿਰਮਾਣ ਕੰਮ ਦਾ ਨੀਂਹ ਪੱਥਰ ਰੱਖਣ ਦੌਰਾਨ ਆਯੋਜਿਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ 16 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬਿਲਾਸਪੁਰ ਤੋਂ ਪਿੰਡ ਕਿਲਾ ਬਰੂਨ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕੰਮ ਦਾ ਨੀਂਹ ਪੱਥਰ ਰੱਖਿਆ।
ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਇਕ ਮਹੀਨੇ ਅੰਦਰ ਇਸ ਸੜਕ ਦਾ ਨਿਰਮਾਣ ਕੰਮ ਪੂਰਾ ਕਰ ਦਿੱਤਾ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਿਥੇ ਗਏ ਸਮੇਂ ਅੰਦਰ ਕੰਮ ਪੂਰਾ ਹੋ ਜਾਣਾ ਚਾਹੀਦਾ ਹੈ ਅਤੇ ਸੜਕ ਨਿਰਮਾਣ ਕੰਮ ਵਿੱਚ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਖੇਤਰ ਦੇ ਪਿੰਡਾਂ ਵਿੱਚ ਵਿਕਾਸ ਕੰਮਾਂ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਤਾਂ ਜੋ ਕੋਈ ਵੀ ਪਿੰਡ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ।
ਇਸ ਦੌਰਾਨ ਉਨ੍ਹਾਂ ਨਾਲ ਇੰਪਰੂਪਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਸ਼੍ਰੀ ਕੁਲਦੀਪ ਕੁਮਾਰ, ਐਕਸੀਅਨ ਸ਼੍ਰੀ ਰਾਜ ਕੁਮਾਰ, ਕੌਂਸਲਰ ਸ਼੍ਰੀ ਸੁਰਿੰਦਰ ਪਾਲ ਸਿੱਧੂ, ਕੌਂਸਲਰ ਪ੍ਰਦੀਪ ਕੁਮਾਰ ਬਿੱਟੂ, ਸ਼੍ਰੀ ਦੀਪਕ ਪੁਰੀ, ਸ਼੍ਰੀ ਜੋਗਿੰਦਰ ਸਿੰਘ, ਸ਼੍ਰੀ ਮਿੰਟੂ, ਸ਼੍ਰੀਮਤੀ ਚਰਨਜੀਤ ਕੌਰ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।

Post a Comment

0 Comments