- ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲੈ ਕੇ ਦਿੱਤਾ ਖੂਨ
- 24 ਯੂਨਿਟ ਖੂਨ ਹੋਇਆ ਇੱਕਠਾ
ਸ੍ਰੀ ਮੁਕਤਸਰ ਸਾਹਿਬ ;
ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ•ਾ ਯੂਥ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਗੁਰੂ ਨਾਨਕ ਕਾਲਜ ਵਿਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਰੈੱਡ ਰਿਬਨ ਕਲੱਬਾਂ ਅਤੇ ਯੁਵਕ ਸੇਵਾਵਾਂ ਕਲੱਬਾਂ ਵੱਲੋਂ ਹਿੱਸਾ ਲਿਆ ਗਿਆ। ਇਸ ਕੈਂਪ ਵਿਚ 24 ਯੂਨਿਟ ਖੂਨ ਇੱਕਠਾ ਹੋਇਆ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੁਲਵਿੰਦਰ
ਸਿੰਘ ਨੇ ਇਸ ਮੌਕੇ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਅਤੇ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਬਾਰੇ ਵਿਸਥਾਰਪੂਰਵਕ ਦੱਸਿਆ। ਉਨ•ਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਮਾਜ ਦਾ ਉਹ ਅੰਗ ਹਨ ਜਿੰਨ•ਾਂ ਦੇ ਸਿਰ ਉਪਰ ਦੇਸ਼ ਦਾ ਭਵਿੱਖ ਖੜ•ਾ ਹੈ। ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ•ਾ ਪ੍ਰੋਗਰਾਮ ਅਫ਼ਸਰ ਮੈਡਮ ਰੁਪਿੰਦਰ ਕੌਰ ਅਤੇ ਕੁਲਜੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਯੂਥ ਕਲੱਬਾਂ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨਾ ਸੀ।
ਉਨ•ਾਂ ਦੱਸਿਆ ਕਿ ਇਸ ਕੈਂਪ ਵਿਚ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਇਸ ਮੌਕੇ ਡਾ. ਗੁਰਦੇਵ ਸਿੰਘ ਯੁਵਕ ਸੇਵਾਵਾਂ ਕਲੱਬ ਆਸਾ ਬੁਟਰ ਨੇ ਦੱਸਿਆ ਕਿ ਉਨ•ਾਂ ਦੇ ਕਲੱਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਕਈ ਜਗ•ਾ ਤੇ ਕੈਂਪ ਲਗਾਏ ਗਏ। ਇਸ ਮੌਕੇ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਜਤਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਕੈਂਪ ਵਿਚ ਪਹੁੰਚੇ ਨੌਜਵਾਨਾਂ ਲਈ ਰਿਫ਼ੈਰਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਸੀ। ਉਨ•ਾਂ ਦੱਸਿਆ ਕਿ ਇਸ ਮੌਕੇ ਖੂਨਦਾਨੀਆਂ ਨੂੰ ਮੈਡਲ ਅਤੇ ਸਾਰਟੀਫ਼ਿਕੇਟ ਵੀ ਦਿੱਤੇ ਗਏ।


0 Comments