ਮੰਡੀ ਅਰਨੀਵਾਲਾ :
ਥਾਣਾ ਅਰਨੀਵਾਲਾ ਪੁਲਿਸ ਨੇ ਇਕ ਵਿਅਕਤੀ ਕੋਲੋਂ 1 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਜਦੋਂ ਗਸ਼ਤ ਕਰ ਰਹੀ ਸੀ ਤਾਂ ਪੁਲਿਸ ਨੂੰ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਖੇ ਪਹੁੰਚੀ ਤਾਂ ਪੁਲਿਸ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਪਿੰਡ ਕੰਧਵਾਲਾ ਦਾ ਇਕ ਵਿਅਕਤੀ ਭੁੱਕੀ ਚੂਰਾ ਪੋਸਤ ਖਾਣ ਅਤੇ ਵੇਚਣ ਦਾ ਆਦੀ ਹੈ। ਜਦੋਂ ਪੁਲਿਸ ਨੇ ਕਥਿਤ ਦੋਸ਼ੀ ਦੇ ਘਰ ਛਾਪੇਮਾਰੀ ਕੀਤੀ ਤਾਂ ਕਥਿਤ ਦੋਸ਼ੀ ਨਿਸ਼ਾਨ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕੰਧਵਾਲਾ ਹਾਜ਼ਰ ਖਾਂ ਨੂੰ 1 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕਰ ਲਿਆ। ਜਿਸ 'ਤੇ ਪੁਲਿਸ ਨੇ ਕਥਿਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
0 Comments