ਸੰਗਰੂਰ, 18 ਜਨਵਰੀ:
ਉਰਦੂ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਜ਼ਿਲਾ ਭਾਸ਼ਾ ਦਫ਼ਤਰ ਸੰਗਰੂਰ ਵਿਖੇ ਉਰਦੂ ਦੀ ਕਲਾਸ ਸ਼ੁਰੁ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲਾ ਭਾਸ਼ਾ ਅਫ਼ਸਰ ਸ੍ਰ. ਸਤਨਾਮ ਸਿੰਘ ਨੇ ਦਿੱਤੀ। ਉਨਾਂ ਦੱਸਿਆ ਕਿ ਛੇ ਮਹੀਨੇ ਦੇ ਉਰਦੂ ਆਮੋਜ਼ ਕਲਾਸ ਲਈ ਜ਼ਿਲਾ ਭਾਸ਼ਾ ਦਫ਼ਤਰ ਵਿਖੇ 25 ਜਨਵਰੀ 2021 ਤੋਂ ਸ਼ਾਮ 5 ਵਜੇ ਤੋਂ 6 ਵਜੇ ਤੱਕ ਨਵਾਂ ਸੈਸ਼ਨ ਸ਼ੁਰੂ ਹੋਵੇਗਾ। ਉਨਾ ਦੱਸਿਆ ਕਿ ਇਹ ਕਲਾਸ ਬਿਲਕੁੱਲ ਮੁਫ਼ਤ ਹੋਵੇਗੀ, ਉਰਦੂ ਸਿੱਖਣ ਦੇ ਚਾਹਵਾਨ ਆਪਣੀਆਂ ਅਰਜ਼ੀਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਵਿਖੇ ਸਥਿਤ ਦਫ਼ਤਰ ਜ਼ਿਲਾ ਭਾਸ਼ਾ ਅਫ਼ਸਰ ਸੰਗਰੂਰ ਕਮਰਾ ਨੰਬਰ 221 ਵਿਖੇ ਦੇ ਸਕਦੇ ਹਨ
x
0 Comments