Breaking News
Loading...

ਮਿਸ਼ਨ ਫਤਿਹ ਤਹਿਤ 3 ਕੋਰੋਨਾ ਪਾਜੀਟਿਵ ਮਰੀਜ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

 

ਸੰਗਰੂਰ, 17 ਜਨਵਰੀ: ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ 3 ਕੋਰੋਨਾ ਪਾਜੀਟਿਵ ਮਰੀਜ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਕੋਵਿਡ-19 ਪਾਜ਼ਟਿਵ 1 ਮਰੀਜ਼ ਹੋਮਆਈਸੋਲੇਸ਼ਨ ਤੋ ਅਤੇ 2 ਮਰੀਜ਼ਾਂ ਨੇ ਲੁਧਿਆਣਾ ਜੇਲ੍ਹ ਤੋਂ ਕੋਰੋਨਾ ਨੰੂ ਹਰਾਇਆ। ਉਨਾਂ ਤੰਦਰੁਸਤ ਹੋਏ ਮਰੀਜ਼ਾਂ ਨੰੂ ਸਿਹਤਮੰਦ ਜਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੱਤੀਆ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਸਮੱਸਿਆ ਦਾ ਇਲਾਜ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਘਰੋਂ ਬਾਹਰ ਨਿਕਲਣ ਸਮੇਂ ਲਾਜ਼ਮੀ ਤੌਰ ’ਤੇ ਮਾਸਕ ਪਹਿਨਿਆ ਜਾਵੇ।

Post a Comment

0 Comments