Breaking News
Loading...

32ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਮੱਦੇਨਜਰ 24 ਜਨਵਰੀ ਨੂੰ ਕੱਢਿਆ ਜਾਵੇਗਾ ਪੈਦਲ ਮਾਰਚ-ਡਿਪਟੀ ਕਮਿਸ਼ਨਰ


ਹਰੇਕ ਨਾਗਰਿਕ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਬਾਰੇ ਕੀਤਾ ਜਾਵੇਗਾ ਜਾਗਰੂਕ
ਫਾਜ਼ਿਲਕਾ 20 ਜਨਵਰੀ:
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ 18 ਜਨਵਰੀ ਤੋਂ 17 ਫਰਵਰੀ 2021 ਤੱਕ 32ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਸਬੰਧਤ ਵਿਭਾਗਾਂ ਵੱਲੋਂ ਨਾਗਰਿਕਾਂ ਨੂੰ ਜਾਗਰੂਕ ਕਰਨ ਹਿੱਤ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ। ਇਸ ਮੌਕੇ ਉਨਾਂ ਕਿਹਾ ਕਿ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਹਿੱਤ ਜਾਗਰੂਕ ਕਰਨ ਲਈ 24 ਜਨਵਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੈਦਲ ਮਾਰਚ ਕੱਢਿਆ ਜਾਵੇਗਾ।




ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕ ਸੁਰੱਖਿਆ ਮਹੀਨਾ ਮਨਾਉਣ ਦਾ ਮੰਤਵ ਕਿ ਸਾਰੇ ਵਾਹਨ ਚਾਲਕਾਂ ਨੂੰ ਖ਼ੁਦ ਆਪਣੇ ਆਪ, ਆਪਣੇ ਪਰਿਵਾਰ ਅਤੇ ਹੋਰਨਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲਾਪਰਵਾਹੀ ਨਾਲ ਵਾਹਨ ਚਲਾਉਣ ਕਰਕੇ ਹਰ ਰੋਜ਼ ਕੀਮਤੀ ਜਾਨਾਂ ਅਜਾਂਈ ਚਲੀਆਂ ਜਾਂਦੀਆਂ ਹਨ, ਇਸ ਲਈ ਸਾਨੂੰ ਨਿਰਧਾਰਤ ਸਪੀਡ ਨਿਯਮ ਦਾ ਪਾਲਣ ਕਰਨ ਸਮੇਤ ਸੜਕ ’ਤੇ ਚਲਦੇ ਹੋਏ ਟ੍ਰੈਫਿਕ ਨਿਯਮਾਂ ਨੂੰ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ।ਉਨ੍ਹਾਂ ਕਿਹਾ ਕਿ ਕੀਮਤੀ ਜਾਨਾ ਅਜਾਈ ਨਾ ਜਾਣ, ਇਸ ਲਈ ਸਾਨੂੰ ਸੁਚੇਤ ਹੋਣ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਡੇ ਤੇ ਛੋਟੇ ਵਾਹਨ ਚਾਲਕਾਂ ਅਤੇ ਸਕੂਲ ਬੱਸਾਂ ਦੇ ਡਰਾਈਵਰਾਂ ਨੂੰ ਰੋਡ ਸੇਫਟੀ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਜਾਵੇ ਤਾਂ ਜ਼ੋ ਬੱਚਿਆਂ ਨੂੰ ਲਿਆਉਣ-ਛੱਡਣ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤ 24 ਜਨਵਰੀ ਨੂੰ ਪੈਦਲ ਮਾਰਚ ਕੱਢ ਕੇ ਆਮ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਪ੍ਰੇਰਿਤ ਕੀਤਾ ਜਾਵੇਗਾ ਤਾਂ ਜ਼ੋ ਲੋਕ ਆਪਣੀ ਜਾਨ ਦੀ ਪਰਵਾਹ ਕਰ ਸਕਣ ਅਤੇ ਦੁਰਘਟਨਾਵਾਂ ਦਾ ਸ਼ਿਕਾਰ ਹੋਣ ਤੋਂ ਬੱਚ ਸਕਣ।
ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ ਸ੍ਰੀ ਕੰਵਰਜੀਤ ਸਿੰਘ, ਤਹਿਸੀਲਦਾਰ ਸ੍ਰੀ ਸ਼ੀਸ਼ ਪਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਵਰਿੰਦਰ ਕੁਮਾਰ, ਸ੍ਰੀ ਵਿਜੈ ਪਾਲ, ਸ੍ਰੀ ਨਰੇਸ਼ ਖੇੜਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Post a Comment

0 Comments