ਮੰਡੀ ਅਰਨੀਵਾਲਾ, 21 ਜਨਵਰੀ ( ਬਲਰਾਜ ਸਿੱਧੂ )
ਦਿੱਲੀ ਵਿਚ ਚੱਲ ਰਹੇ ਕਿਸਾਨ ਸੰਘਰਸ਼ ਵਿਚ ਹਿੱਸਾ ਲੈਣ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਇਕ ਜੱਥਾ ਪਿੰਡ ਬੰਨਾਂਵਾਲੀ ਤੋਂਂਂ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਦੇ ਆਗੂ ਯਾਦਵਿੰਦਰ ਸਿੰਘ ਬੰਨਾਂਵਾਲੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਵਿਰੋਧੀ ਕਾਨੂੰਨ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਵਰਗਾਂ ਲਈ ਮਾਰੂ ਸਾਬਤ ਹੋਣਗੇ। ਜਿਸ ਕਾਰਨ ਦੇਸ਼ ਦੇ ਲੋਕ ਗਲਤ ਆਰਥਿਕ ਨੀਤੀਆਂ ਵੱਲ ਧੱਕੇ ਜਾਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਕਾਨੂੰਨ ਲਿਆ ਕੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦਾ ਕੰਮ ਕੀਤਾ ਹੈ। ਜਿਸ ਕਾਰਨ ਅੱਜ ਦੇਸ਼ ਦਾ ਕਿਸਾਨ ਇੰਨ੍ਹਾਂ ਕਾਨੂੰਨਾਂ ਵਿਰੁੱਧ ਸੜਕਾਂ ਤੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਹਰ ਵਰਗ ਮੋਦੀ ਸਰਕਾਰ ਤੋਂ ਦੁਖੀ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ੨੬ ਜਨਵਰੀ ਨੂੰ ਹੋ ਰਹੀ ਟਰੈਕਟਰ ਪਰੇਡ ਵਿਚ ਹਿੱਸਾ ਲੈਣ ਲਈ ਮੰਡੀ ਅਰਨੀਵਾਲਾ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਟਰੈਕਟਰ ਪਰੇਡ ਵਿਚ ਹਿੱਸਾ ਲੈਣ ਲਈ ਪਹੁੰਚਣਗੇ।
0 Comments