ਮੰਡੀ ਪੰਨੀਵਾਲਾ ਫੱਤਾ, 18 ਜਨਵਰੀ ( ਬਲਰਾਜ ਸਿੱਧੂ ) ਨੇੜਲੇ ਪਿੰਡ ਮਿੱਡਾ ਵਿਖੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਪਰੰਪਰਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵਲੋਂ ਪਿੰਡ ਵਿਚ ਥਾਂ ਥਾਂ ਤੇ ਲੰਗਰ ਆਦਿ ਦਾ ਪ੍ਰਬੰਧ ਕੀਤਾ ਗਿਆ ਸੀ। ਇਹ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ।
0 Comments