Breaking News
Loading...

ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ

ਦਿਵਆਂਗਜਨ ਦੀ ਚੋਣ ਪ੍ਰਕ੍ਰਿਆ ’ਚ ਭਾਗੀਦਾਰੀ ਅਤੇ ਮਜ਼ਬੂਤ ਲੋਕਤੰਤਰ ’ਚ ਹਿੱਸੇਦਾਰੀ ਲਈ ਵਿਸ਼ੇਸ਼ ਪ੍ਰੋਗਰਾਮ ਤਹਿਤ ਕਰਵਾਏ ਗਏ ਸਨ ਮੁਕਾਬਲੇ



ਹੁਸ਼ਿਆਰਪੁਰ, 18 ਜਨਵਰੀ :
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੂਬੇ ਵਿੱਚ ਦਿਵਆਂਗਜਨ ਦੀ ਚੋਣ ਪ੍ਰਕ੍ਰਿਆ ਵਿੱਚ ਭਾਗੀਦਾਰੀ ਅਤੇ ਮਜ਼ਬੂਤ ਲੋਕਤੰਤਰ ਵਿੱਚ ਹਿੱਸੇਦਾਰੀ ਦੇ ਵਿਸ਼ੇਸ਼ ਪ੍ਰੋਗਰਾਮ ਤਹਿਤ ਆਨ ਲਾਈਨ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਸੀ। ਇਨ੍ਹਾਂ ਮੁਕਾਬਲਿਆਂ ਵਿੱਚ ਭਾਸ਼ਣ, ਗੀਤ, ਕੁਇੰਜ, ਕਵਿਤਾ, ਫੈਂਸੀ ਡਰੈਸ, ਫੇਸ ਪੇਂਟਿੰਗ ਅਤੇ ਚਿਤਰਕਾਰੀ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ ਸਨ।
ਇਨ੍ਹਾਂ ਮੁਕਾਬਲਿਆਂ ਵਿੱਚ ਸੂਬੇ ਦੇ ਸਾਰੇ ਜ਼ਿਲਿ੍ਹਆਂ ਦੇ ਬੀ.ਐਲ.ਓਜ਼ ਅਤੇ ਈ.ਐਲ.ਸੀ ਮੈਂਬਰਾਂ ਭਾਗ ਲਿਆ ਗਿਆ ਸੀ, ਇਸ ਸਬੰਧੀ ਜ਼ਿਲ੍ਹੇ ਤੋਂ ਵੀ ਈ.ਐਲ.ਸੀ. ਮੈਂਬਰਾਂ ਨੇ ਹਿੱਸਾ ਲਿਆ ਅਤੇ ਜ਼ਿਲ੍ਹੇ ਵਿੱਚ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਜੇਤੂਆਂ ਨੂੰ ਮੁੱਖ ਚੋਣ ਅਫ਼ਸਰ ਪੰਜਾਬ ਦੇ ਹਸਤਾਖਰਾਂ ਵਾਲੇ ਪ੍ਰਸ਼ੰਸਾ ਪੱਤਰ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਭਾਸ਼ਣ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਲਾਹੀ ਦੀ ਮਲਕਾ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੀ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਗੀਤ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੀ ਗੁਰਪ੍ਰੀਤ ਕੌਰ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਬਸੀ ਵਜੀਦ ਦੀ ਲਕਸ਼ਮੀ ਨੇ ਦੂਜਾ ਸਥਾਨ ਹਾਸਲ ਕੀਤਾ। ਕੁਇੰਜ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਦੀ ਸ਼ੀਨਾ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੀ ਵੇਦਿਕਾ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਕਵਿਤਾ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲਾ ਦੀ ਭਾਵਨਾ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਹਿਰਾਣਾ ਕਲਾਂ ਦੀ ਹਰਜੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ’ਤੇ ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਲਖਵੀਰ ਸਿੰਘ ਅਤੇ ਰਾਜਨ ਮੋਂਗਾ ਵੀ ਹਾਜ਼ਰ ਸਨ।

Post a Comment

0 Comments