ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦੋ ਮਿੰਟ ਦਾ ਮੋਨ ਧਾਰਨ
ਫਰੀਦਕੋਟ, 30 ਜਨਵਰੀ : ( balraj sidhu )
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫ਼ੁੱਲ ਭੇਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ।ਉਨਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਤੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।
ਇਸ ਮੌਕੇ ਸਮਾਰੋਹ ਵਿਚ ਪੁੱਜੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਹੀਦਾਂ ਦੀ ਯਾਦ ਵਿਚ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸੋਗ ਵਜੋਂ ਸਾਇਰਨ ਵੀ ਵਜਾਇਆ ਗਿਆ ।
ਇਸ ਮੌਕੇ ਐੱਸ ਪੀ ਐੱਚ ਸ੍ਰੀ ਕੁਲਦੀਪ ਸਿੰਘ ਸੋਹੀ, ਪਲਟੂਨ ਕਮਾਂਡਰ ਪੰਜਾਬ ਹੋਮ ਗਾਰਡਜ਼ ਸ਼੍ਰੀ ਨਿਰਮਲ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਸਤਪਾਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰਦੀਪ ਦਿਉੜਾ, ਤਹਿਸੀਲਦਾਰ ਸ਼੍ਰੀ ਪਰਮਜੀਤ ਸਿੰਘ ਬਰਾੜ, ਸ੍ਰੀ ਮਹਿੰਦਰ ਪਾਲ ਪੀ ਏ ਤੋਂ ਇਲਾਵਾ ਪੁਲਿਸ ਅਧਿਕਾਰੀ/ਕਰਮਚਾਰੀ ਤੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਵੀ ਹਾਜ਼ਰ ਸਨ।

0 Comments