ਫਾਜ਼ਿਲਕਾ ਵਿਖੇ ਕੁੱਲ 40 ਨੁਮਾਇੰਦਿਆਂ ਵੱਲੋਂ ਭਰੇ ਗਏ ਨਾਮਜ਼ਦਗੀ ਪੱਤਰ
ਫਾਜ਼ਿਲਕਾ ਵਿਖੇ ਕੁੱਲ 40 ਨੁਮਾਇੰਦਿਆਂ ਵੱਲੋਂ ਭਰੇ ਗਏ ਨਾਮਜ਼ਦਗੀ ਪੱਤਰ
ਅਰਨੀਵਾਲਾ ਵਿਖੇ ਕੁੱਲ 19 ਨੁਮਾਇੰਦਿਆਂ ਵੱਲੋਂ ਭਰੇ ਗਏ ਨਾਮਜ਼ਦਗੀ ਪੱਤਰ
ਫਾਜ਼ਿਲਕਾ, 1 ਫਰਵਰੀ ( balraj sidhu )
ਮਿਊਂਸੀਪਲ ਚੋਣਾਂ ਦੇ ਸਬੰਧ ਵਿੱਚ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ ਵੱਲੋਂ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਪਾਸੋਂ ਨਾਮਜ਼ਦਗੀ ਪੱਤਰ ਲਏ ਗਏ। ਦਫਤਰ ਉਪ ਮੰਡਲ ਮੈਜਿਸਟਰੇਟ ਫਾਜ਼ਿਲਕਾ ਵਿਖੇ 1 ਫਰਵਰੀ 2021 ਤੱਕ 40 ਨਾਮਜ਼ਦਗੀ ਪੱਤਰ ਭਰੇ ਗਏ ਹਨ। ਇਸੇ ਤਰ੍ਹਾਂ ਅਰਨੀਵਾਲਾ ਨਗਰ ਪੰਚਾਇਤ ਵਿਖੇ ਕੁੱਲ 19 ਨੁਮਾਇੰਦਿਆਂ ਵੱਲੋਂ ਨਾਮਜ਼ਦਗੀ ਪੱਤਰ ਭਰੇ ਗਏ ਹਨ ਇਸ ਸਬੰਧੀ ਜਾਣਕਾਰੀ ਤਹਿਸੀਲਦਾਰ ਸ੍ਰੀ ਸੀਸਪਾਲ ਵੱਲੋਂ ਦਿੱਤੀ ਗਈ।
ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਉਪ ਮੰਡਲ ਮੈਜਿਸਟਰੇਟ ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ ਵੱਲੋਂ ਫਾਜ਼ਿਲਕਾ ਦੇ ਵੱਖ-ਵੱਖ ਨੁਮਾਇੰਦਿਆਂ ਪਾਸੋਂ ਨਾਮਜ਼ਦਗੀ ਪੱਤਰ ਲਏ ਗਏੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 30 ਜਨਵਰੀ ਤੋਂ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ 30 ਜਨਵਰੀ 2021 ਨੂੰ ਕੇਵਲ ਇਕ ਨੁਮਾਇੰਦੇ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ ਅਤੇ ਅੱਜ 1 ਫਰਵਰੀ 2021 ਨੂੰ 39 ਨਾਮਜ਼ਦਗੀ ਪੱਤਰ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਜਮ੍ਹਾ ਕਰਵਾਏ ਗਏ ਹਨ। ਉਨ੍ਹਾ ਕਿਹਾ ਕਿ ਕੁੱਲ 40 ਨਾਮਜ਼ਦਗੀ ਪੱਤਰ ਪ੍ਰਾਪਤ ਹੋ ਚੁੱਕੇ ਹਨ।ਉਨ੍ਹਾਂ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 3 ਫਰਵਰੀ 2021 ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਮਿਤੀ 4 ਫਰਵਰੀ 2021 ਹੈ। ਨਾਮਜ਼ਦਗੀ ਪੱਤਰਾਂ ਦੀ ਵਾਪਸੀ ਮਿਤੀ 5 ਫਰਵਰੀ 2021 ਹੈ।
ਸ੍ਰੀ ਕੇਸ਼ਵ ਗੋਇਲ ਨੇ ਦੱਸਿਆ ਕਿ ਲੋਕਲ ਬਾਡੀ ਦੀ ਪੋਲਿੰਗ 14 ਫਰਵਰੀ 2021 ਨੂੰ ਹੋਣੀ ਹੈ। ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਅਮਨ ਅਤੇ ਸ਼ਾਂਤੀ ਨਾਲ ਇਲੈਕਸ਼ਨ ਕਰਵਾਉਣ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇ। ਫਾਜ਼ਿਲਕਾ ਦੇ ਡੀ.ਐਸ.ਪੀ. ਜ਼ਸਵੀਰ ਸਿੰਘ ਪਨੂੰ ਨੇ ਵੀ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਮਨ ਅਤੇ ਸ਼ਾਤੀ ਨਾਲ ਇਲੈਕਸ਼ਨ ਕਰਵਾਉਣ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ।
0 Comments