Breaking News
Loading...

Croana vaciene: ਹੁਣ ਤੱਕ 1341 ਸਰਕਾਰੀ ਅਤੇ ਪ੍ਰਾਈਵੇਟ ਸਿਹਤ ਮੁਲਾਜ਼ਮ ਅਤੇ 254 ਫਰੰਟ ਲਾਈਨ ਵਰਕਰ ਲਵਾ ਚੁੱਕੇ ਹਨ ਕੋਰੋਨਾ ਦਾ ਪਹਿਲਾ ਟੀਕਾ

199 ਹੈਲਥ ਕੇਅਰ ਵਰਕਰ ਨੂੰ ਦਿੱਤੀ ਜਾ ਚੁੱਕੀ ਹੈ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ। ਸ੍ਰੀ ਮੁਕਤਸਰ ਸਾਹਿਬ 19 ਫਰਵਰੀ ਕੋਰੋਨਾ ਵਾਇਰਸ ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਮਿਤੀ 16 ਜਨਵਰੀ ਤੋਂ ਸ਼ੁਰੂ ਕੀਤੇ ਗਈ ਕੋਰੋਨਾ ਟੀਕਾਕਰਣ ਮੁਹਿੰਮ ਤਹਿਤ ਜਿਲੇ ੱਿਵੱਚ 8 ਸਰਕਾਰੀ ਸਿਹਤ ਸੰਸਥਾਵਾਂ ਤੇ ਟੀਕਾਕਰਣ ਕੀਤਾ ਜਾ ਰਿਹਾ ਹੈ। ਜਿਥੇ ਜਿਲੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ, ਫਰੰਟਲਾਈਨ ਹੈਲਥ ਵਰਕਰਾਂ ਦੇ ਟੀਕਾਕਰਣ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ ਰੰਜੂ ਸਿੰਗਲਾ ਨੇ ਦੱਸਿਆ ਕਿ ਜਿਲੇ ਵਿੱਚ 1595 ਵਿਅਕਤੀਆਂ ਨੂੰ ਕੋਰੋਨਾ ਵੇੈਕਸੀਨ ਦਾ ਟੀਕਾ ਦਿੱਤਾ ਜਾ ਚੁੱਕਾ ਹੈ, ਜਿਨਾਂ ਵਿੱਚੋਂ 1341 ਸਿਹਤ ਮੁਲਾਜ਼ਮ ਅਤੇ 254 ਫਰੰੰਟਲਾਈਨ ਵਰਕਰਾਂ ਟੀਕਾਕਰਣ ਕਰਵਾ ਚੁੱਕੇ ਹਨ ਅਤੇ 199 ਹੈਲਥ ਕੇਅਰ ਵਰਕਰਾਂ ਨੂੰ ਵੈਕਸੀਨ ਦੀ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਇਹ ਟੀਕਾਕਰਣ ਸੁਰੱਖਿਅਤ ਅਤੇ ਆਸਾਨ ਹੈ। ਸਾਨੂੰ ਸ਼ੋਸਲ ਮੀਡੀਆ ਦੀਆਂ ਅਫ਼ਵਾਹਾਂ ਅਤੇ ਇਸ ਮੁਹਿੰਮ ਪ੍ਰਤੀ ਗਲਤ ਪ੍ਰਚਾਰ ਤੋਂ ਸੁਚੇਤ ਰਹਿ ਕੇ ਟੀਕਾਕਰਣ ਕਰਵਾਉਣਾ ਚਾਹੀਦਾ ਹੈ ਤਾਂ ਹੀ ਅਸੀ ਖੁਦ, ਸਮਾਜ ਅਤੇ ਦੇਸ਼ ਨੂੰ ਕੋਰੋਨਾ ਮੁਕਤ ਕਰ ਸਕਦੇ ਹਾਂ। ਉਹਨਾਂ ਦੱਸਿਆ ਕਿ ਪਹਿਲੇ ਗੇੜ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹੈਲਥ ਕੇਅਰ ਵਰਕਰਾਂ ਨੂੰ ਕੋਵਿਡ-19 ਟੀਕਾਕਰਣ ਕੀਤਾ ਜਾ ਰਿਹਾ ਹੈ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਅਤੇ ਐਸ.ਐਸ.ਪੀ. ਸ੍ਰੀਮਤੀ ਡੀ ਸੁਡਰਵਿਲੀ ਵੱਲੋਂ ਖੁਦ ਆਪਣੇ ਅਤੇ ਹੋਰ ਪੁਲਿਸ ਅਫ਼ਸਰਾਂ ਦੇ ਕੋਰੋਨਾ ਟੀਕਾਕਰਣ ਕਰਵਾ ਕੇ ਦੂਸਰੇ ਗੇੜ ਵਿੱਚ ਫਰੰਟਲਾਈਨ ਤੇ ਕੰਮ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਕਾਕਰਣ ਲਗਾਉਣਾ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਸ ਤੋਂ ਬਾਅਦ 50 ਸਾਲ ਤੋਂ ਉਪਰ ਦੇ ਲੋਕਾਂ ਨੂੰ ਅਤੇ ਪਹਿਲਾਂ ਤੋਂ ਗੰਭੀਰ ਬਿਮਾਰੀਆਂ ਨਾਲ ਪੀੜਿਤ ਵਿਅਕਤੀਆਂ ਨੂੰ ਟੀਕਾਕਰਣ ਕੀਤਾ ਜਾਵੇਗਾ। ਹੈਲਥ ਕੇਅਰ ਵਰਕਰਾਂ ਨੂੰ ਟੀਕਾਕਰਣ ਦੀ ਦੁੂਜੀ ਖੁਰਾਕ ਵੀ ਸ਼ੁਰੂ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਅਜੇ ਤੱਕ ਬਿਮਾਰੀ ਖਤਮ ਨਹੀਂ ਹੋਈ ਇਸ ਲਈ ਸਾਨੁੰ ਪਹਿਲਾਂ ਦੀ ਤਰਾਂ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਘਰ ਤੋਂ ਨਿਕਲਣ ਸਮੇਂ ਮਾਸਕ ਜਰੂਰ ਪਹਿਨਿਆ ਜਾਵੇ, ਹਰੇਕ ਜਗਾ ਤੇ 6 ਫੁੱਟ ਦੀ ਦੂਰੀ ਬਰਕਰਾਰ ਰੱਖੀ ਜਾਵੇ ਅਤੇ ਹੱਥਾਂ ਨੂੰ ਬਾਰ ਬਾਰ ਧੋਤਾ ਜਾਵੇ। ਬਿਮਾਰੀ ਦਾ ਸ਼ੱਕ ਪੈਣ ਤੇ ਵਿਅਕਤੀ ਨੂੰ ਖੁਦ ਦਾ ਕੋਵਿਡ-19 ਦਾ ਟੈਸਟ ਕਰਵਾਉਣਾ ਵੀ ਜਰੂਰੀ ਹੈ।

Post a Comment

0 Comments