Breaking News
Loading...

Beti bacho Beti padho ਯੋਜਨਾ ਸਬੰਧੀ ਕਰਵਾਏ ਗਏ Painting ਮੁਕਾਬਲਿਆਂ ਦੇ ਜੇਤੂਆਂ ਦੀ ਹੋਈ ਚੋਣ

-ਵੱਖ-ਵੱਖ ਕੈਟਾਗਿਰੀਆਂ ’ਚ ਗੁਰਕਮਲਪ੍ਰੀਤ, ਅਰਪਣ ਕੁਮਾਰ ਅਤੇ ਦਲਜੀਤ ਸਿੰਘ ਨੇ ਪਾਇਆ ਪਹਿਲਾ ਸਥਾਨ ਹੁਸ਼ਿਆਰਪੁਰ, 03 ਮਾਰਚ : ਬੇਟੀ ਬਚਾਓ, ਬੇਟੀ ਪੜ੍ਹਾਓ ਯੋਜਨਾ ਸਬੰਧੀ ਕਰਵਾਏ ਗਏ ਪੇਂਟਿੰਗ ਮੁਕਾਬਲਿਆਂ ਦੇ ਜੇਤੂਆਂ ਦੀ ਚੋਣ ਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ ਕੈਟਾਗਿਰੀਆਂ ਦੇ ਜੇਤੂਆਂ ਦੀ ਚੋਣ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੇਂਟਿੰਗ ਮੁਕਾਬਲਿਆਂ ਵਿੱਚ ਸਕੂਲ ਕੈਟਾਗਿਰੀ ਵਿੱਚ ਗੁਰਕਮਲਪ੍ਰੀਤ ਕੌਰ, ਆਸ਼ੀਸ਼ ਮਿਨਹਾਸ ਅਤੇ ਨਵੀਤਾ ਗੁਪਤਾ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹੇ। ਕਾਲਜ ਕੈਟਾਗਿਰੀ ਵਿੱਚ ਅਰਪਣ ਕੁਮਾਰ ਪਹਿਲੇ, ਅਨੁਰਾਧਾ ਦੂਜੇ ਅਤੇ ਰੁਪਾਕਸ਼ੀ ਤੀਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਓਪਨ ਕੈਟਾਗਿਰੀ ਵਿੱਚ ਦਲਜੀਤ ਸਿੰਘ, ਸਰੋਜ ਅਤੇ ਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜੇਤੂ ਉਮੀਦਵਾਰਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸੰਜੀਵ ਕੁਮਾਰ, ਜ਼ਿਲ੍ਹਾ ਡਿਵੈਲਪਮੈਂਟ ਫੈਲੋ ਪਿਊਸ਼ ਗੋਅਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਵੀ ਮੌਜੂਦ ਸਨ।

Post a Comment

0 Comments