Breaking News
Loading...

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਦੇ Dasmesh Nagar ਨੂੰ ਐਲਾਨਿਆ Micro catainment Zone




ਹੁਸ਼ਿਆਰਪੁਰ, 5 ਮਾਰਚ :

ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਵਿੱਚ Covid-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮੁਹੱਲਾ ਦਸ਼ਮੇਸ਼ ਨਗਰ, ਸਿਵਲ ਹਸਪਤਾਲ, ਜ਼ਿਲ੍ਹਾ ਹੁਸ਼ਿਆਰਪੁਰ ਨੂੰ Micro catainment Zoneਐਲਾਨਿਆ ਹੈ।
  ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਦੀ ਟਰੇਸਿੰਗ ਕਰਨਗੀਆਂ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।


ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮੁਹੱਲਾ Dasmesh nagar, ਸਿਵਲ ਹਸਪਤਾਲ, ਹੁਸ਼ਿਆਰਪੁਰ  ਦੇ Micro catainment Zone  ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿ੍ਹਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post a Comment

0 Comments