Breaking News
Loading...

Fazilka ਜ਼ਿਲੇ ਵਿਚ ਸ਼ਰਾਬ ਫੈਕਟਰੀ ਲਗਾਉਣ ਦਾ ਲਾਇਸੈਂਸ ਪਿੱਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਦਿੱਤਾ ਗਿਆ- sunil jakhar

heeran wali alhchol factry


 ਤਦ ਆਬਕਾਰੀ ਵਿਭਾਗ ਦੇ ਮੰਤਰੀ ਸਨ ਸੁਖਬੀਰ ਸਿੰਘ ਬਾਦਲ
 ਅਕਾਲੀ ਦਲ ਅਤੇ ਭਾਜਪਾ ਦੇ ਦੋਹਰੇ ਕਿਰਦਾਰ ਨੂੰ ਕੀਤਾ ਨੰਗਾ
ਚੰਡੀਗੜ, 5 ਮਾਰਚ,
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ sunil jakhar ਨੇ ਅੱਜ ਸਨਸ਼ਨੀਖੇਜ ਖੁਲਾਸਾ ਕਰਦਿਆਂ ਦੱਸਿਆ ਕਿ Fazilka ਜ਼ਿਲੇ ਦੇ ਪਿੰਡ Heeran wali ਵਿਖੇ ਜਿਸ ਸ਼ਰਾਬ ਫੈਕਟਰੀ ਦਾ ਵਿਰੋਧ ਇਲਾਕੇ ਦੇ ਲੋਕ ਕਰ ਰਹੇ ਹਨ ਅਤੇ ਜਿਸ ਮੁੱਦੇ ਤੇ ਅਕਾਲੀ ਦਲ ਤੇ ਭਾਜਪਾ ਸਿਆਸੀ ਰੋਟੀਆਂ ਸੇਕ ਰਹੇ ਹਨ, ਅਸਲ ਵਿਚ ਉਕਤ ਫੈਕਟਰੀ ਦਾ ਲਾਇਸੈਂਸ ਕਿਸੇ ਹੋਰ ਨੇ ਨਹੀਂ ਸਗੋਂ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦੇ ਪਿੱਛਲੀ ਸਰਕਾਰ ਨੇ 28 ਅਗਸਤ 2015 ਨੂੰ ਦਿੱਤਾ ਸੀ। ਉਨਾਂ ਨੇ ਕਿਹਾ ਕਿ ਇਹ ਲਾਇਸੈਂਸ ਜਾਰੀ ਕਰਨ ਸਮੇਂ ਆਬਕਾਰੀ ਵਿਭਾਗ ਦੇ ਮੰਤਰੀ Sukhbir singh badal  ਖੁਦ ਸਨ
ਅੱਜ ਇੱਥੇ ਫਾਜ਼ਿਲਕਾ ਦੇ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਅਤੇ ਹੀਰਾਂ ਵਾਲੀ ਅਤੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਸਮੇਤ ਮੀਡੀਆ ਨਾਲ ਗਲਬਾਤ ਕਰਦਿਆਂ sunil jakhar ਨੇ ਦੱਸਿਆ ਕਿ ਇਕ ਵਾਰ ਫਿਰ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਦੋਹਰਾ ਕਿਰਦਾਰ ਬੇਨਕਾਬ ਹੋਇਆ ਹੈ। ਉਨਾਂ ਨੇ ਕਿਹਾ ਕਿ ਉਕਤ ਸਰਕਾਰ ਵਿਚ ਭਾਰਤੀ ਜਨਤਾ ਪਾਰਟੀ ਵੀ ਬਰਾਬਰ ਦੀ ਭਾਈਵਾਲ ਸੀ ਜਦ ਕਿ ਅੱਜ ਭਾਜਪਾ ਆਗੂ ਸ੍ਰੀ ਸੁਰਜੀਤ ਕੁਮਾਰ ਜਿਆਣੀ ਵੀ ਧਰਨੇ ਵਿਚ ਜਾ ਕੇ ਸਿਆਸੀ ਡਰਾਮਾ ਕਰ ਰਹੇ ਹਨ।
ਇਸ ਮੌਕੇ ਉਨਾਂ ਨੇ ਜਾਣਕਾਰੀ ਦਿੱਤੀ ਕਿ ਬੀਤੇ ਦਿਨ ਪਿੰਡ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਵੀ ਬਤੌਰ ਹਲਕੇ ਦਾ ਸਾਂਸਦ ਹੋਣ ਕਾਰਨ ਮਿਲੇ ਸਨ ਅਤੇ  ਬਾਦਲ ਨੇ ਭਲਕੇ ਧਰਨੇ ਵਿਚ ਆਉਣ ਦਾ ਭਰੋਸਾ ਦਿੱਤਾ ਹੈ। ਇਸ ਤੇ ਸ੍ਰੀ ਸੁਨੀਲ ਜਾਖੜ ਨੇ ਸ: ਬਾਦਲ ਨੂੰ ਕਿਹਾ ਕਿ ਉਹ ਪਿੰਡ ਜਾ ਕੇ ਲੋਕਾਂ ਨੂੰ ਸੱਚ ਜਰੂਰ ਦੱਸਣ ਅਤੇ ਆਪਣੇ ਗੁਨਾਹਾਂ ਦੀ ਮਾਫੀ ਮੰਗਣ ਜੋ ਇਸ ਇਲਾਕੇ ਵਿਚ ਲੋਕਾਂ ਦੀ ਸਹਿਮਤੀ ਤੋਂ ਬਿਨਾਂ ਇਸ ਤਰਾਂ ਦੀ ਫੈਕਟਰੀ ਲਗਾਉਣ ਦਾ ਲਾਇਸੈਂਸ ਜਾਰੀ ਕੀਤਾ।
ਸ੍ਰੀ ਜਾਖੜ ਨੇ ਕਿਹਾ ਕਿ ਉਕਤ ਲਾਇਸੈਂਸ ਅਕਾਲੀ ਦਲ ਦੇ ਕਿਸੇ ਚਹੇਤੇ ਨੂੰ ਦਿੱਤਾ ਗਿਆ ਜਿਸ ਨੇ ਹੁਣ ਕਿਸੇ ਉਦਯੋਗਪਤੀ ਨੂੰ ਉਕਤ ਲਾਇਸੈਂਸ 13 ਕਰੋੜ ਰੁਪਏ ਵਿਚ ਵੇਚ ਦਿੱਤਾ ਹੈ। ਉਨਾਂ ਨੇ ਕਿਹਾ ਕਿ ਉਹ ਉਕਤ ਉਦਯੋਗਪਤੀ ਨਾਲ ਵੀ ਗੱਲਬਾਤ ਕਰਕੇ ਉਸਨੂੰ ਇਸ ਇਲਾਕੇ ਵਿਚ ਇਸ ਤਰਾਂ ਦੀ ਸਨਅੱਤ ਨਾ ਲਗਾਉਣ ਲਈ ਰਾਜੀ ਕਰਣਗੇ ਪਰ ਉਨਾਂ ਨੇ ਅਕਾਲੀ ਲੀਡਰਸ਼ਿਪ ਨੂੰ ਵੰਗਾਰਿਆ ਕਿ ਉਹ ਉਨਾਂ ਦੇ ਨਾਂਅ ਜਨਤਕ ਕਰਨ ਜਿੰਨਾਂ ਦੀ ਸਿਫਾਰਸ਼ ਅਤੇ ਇਸ ਤਰਾਂ ਦੇ ਆਪਣੇ ਚਹੇਤੇ ਨੂੰ ਲਾਇਸੈਂਸ ਦਿੱਤਾ ਗਿਆ ਜੋ ਕਿ ਅੱਗੋਂ ਲਾਇਸੈਂਸ ਸ਼ਰੇਆਮ ਵੇਚ ਰਿਹਾ ਹੈ।
ਇਸ ਮੌਕੇ ਉਨਾਂ ਨੇ ਆਪ ਪਾਰਟੀ ਦੇ ਆਗੂਆਂ ਤੇ ਵੀ ਹਮਲਾ ਕਰਦਿਆਂ ਕਿਹਾ ਕਿ ਉਹ ਹੀਰਾਂ ਵਾਲੀ ਵਿਚ ਤਾਂ ਆਖ ਆਏ ਸਨ ਕਿ ਅਸੀਂ ਵਿਧਾਨ ਸਭਾ ਵਿਚ ਮੁੱਦਾ ਉਠਾਵਾਂਗੇ ਪਰ ਅਸਲ ਵਿਚ ਵਿਧਾਨ ਸਭਾ ਵਿਚ ਇਹ ਮੁੱਦਾ ਫਾਜ਼ਿਲਕਾ ਦੇ ਨੁੰਮਾਇੰਦੇ ਅਤੇ ਕਾਂਗਰਸ ਦੇ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਨੇ ਹੀ ਉਠਾਇਆ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਿੰਨਾਂ ਨੇ ਹੀਰਾਂ ਵਾਲੀ ਅਤੇ ਆਸਪਾਸ ਦੇ ਲੋਕਾਂ ਦੇ ਭਵਿੱਖ ਨਾਲ ਖਿਲਵਾੜ ਕਰਕੇ ਇੱਥੇ ਸ਼ਰਾਬ ਫੈਕਟਰੀ ਦਾ ਲਾਇਸੈਂਸ ਦਿੱਤਾ ਸੀ, ਉਹੀ ਲੋਕ ਅੱਜ ਲੋਕਾਂ ਦੇ ਹਿਤੂ ਹੋਣ ਦਾ ਡਰਾਮਾ ਕਰ ਰਹੇ ਹਨ, ਪਰ ਲੋਕ ਹੁਣ ਅਜਿਹੇ ਲੋਕਾਂ ਦੀਆਂ ਸਿਆਸੀ ਚਾਲਾਂ ਨੂੰ ਭਲੀਭਾਂਤ ਸਮਝਦੇ ਹਨ।

Post a Comment

0 Comments