Breaking News
Loading...

ਕੰਨਿਆ ਸਕੂਲ ਵਿਖੇ Painting ਮੁਕਾਬਲੇ ਕਰਵਾਏ ਗਏ

ਸ੍ਰੀ ਮੁਕਤਸਰ ਸਾਹਿਬ 4 ਮਾਰਚ ਪੰਜਾਬ ਸਰਕਾਰ ਦੀਆ ਹਦਾਇਤਾ ਤੇ ਜਿਲਾ ਸਿੱਖਿਆ ਅਫਸਰ ਸ੍ਰੀ Muktsar ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਗੁਰਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥਣਾ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਇਹ ਮੁਕਾਬਲੇ ਬਿਕਰਮਜੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਸੰਗੀਤ ਅਤੇ ਮੈਡਮ ਅਤਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਮੁਕਾਬਲੇ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ ਇਨ੍ਹਾਂ ਮੁਕਾਬਲਿਆਂ ਵਿੱਚ ਰਾਜਪ੍ਰੀਤ ਕੌਰ ਨੇ ਪਹਿਲਾ ਸਥਾਨ ਹਰਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਜੈਸਮੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ । ਸਕੂਲ ਦੇ ਪ੍ਰਿੰਸੀਪਲ ਸ੍ਰੀ ਜਗਦੀਸ਼ ਰਾਏ ਨੇ ਵਿਦਿਆਰਥਣਾਂ ਨੂੰ ਇਸ ਉਪਲਬਧੀ ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ ।

Post a Comment

0 Comments