ਜ਼ਿਲ੍ਹੇ ’ਚ ਅੱਜ 1420 ਵਿਅਕਤੀਆਂ ਨੂੰ ਲੱਗੀ Corana
8656 ਹੈਲਥ ਕੇਅਰ ਵਰਕਰਾਂ ਅਤੇ 4102 ਫਰੰਟ ਲਾਈਨ ਵਰਕਰਾਂ ਨੂੰ ਲੱਗੀ ਪਹਿਲੀ ਤੇ ਦੂਜੀ ਡੋਜ਼
60 ਸਾਲ ਅਤੇ 45 ਤੋਂ ਉਪਰ ਵਾਲੇ ਵਰਗ ’ਚ 1112 ਵਿਅਕਤੀਆਂ ਨੂੰ ਲੱਗੀ ਕੋਵਿਡ ਵੈਕਸੀਨ
ਹੁਸ਼ਿਆਰਪੁਰ, 5 ਮਾਰਚ: ਪੁਲਿਸ ਰਿਕਰੂਟਸ ਟਰੇਨਿੰਗ ਸੈਂਟਰ ਜਹਾਨਖੇਲਾਂ ਵਿਖੇ ਅੱਜ 135 ਪੁਲਿਸ ਮੁਲਾਜ਼ਮਾ ਨੂੰ
Covid vaccine ਦੀ ਦੂਜੀ ਡੋਜ਼ ਲਗਾਈ ਗਈ ਜਦਕਿ ਪੂਰੇ ਜ਼ਿਲ੍ਹੇ ਵਿੱਚ 1420 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. Seema Garg ਨੇ ਦੱਸਿਆ ਕਿ ਜਹਾਨਖੇਲਾਂ ਵਿਖੇ ਕੋਵਿਡ ਵੈਕਸੀਨ ਦੀ ਸ਼ੁਰੂਆਤ ਮੌਕੇ 133 ਮੁਲਾਜ਼ਮਾਂ ਨੂੰ ਪਹਿਲੀ ਡੋਜ਼ ਲਗਾਈ ਗਈ ਸੀ ਅਤੇ ਅੱਜ ਮੁਲਾਜ਼ਮਾਂ ਨੂੰ ਦੂਜੀ ਡੋਜ਼ ਲਗਾਈ ਗਈ। ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿੱਚ ਅੱਜ ਕੁੱਲ 1420 ਵਿਅਕਤੀਆਂ ਨੂੰ Covid ਵੈਕਸੀਨ ਲਗਾਈ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 6253 ਹੈਲਥ ਕੇਅਰ ਵਰਕਰਾਂ ਨੂੰ ਪਹਿਲੀ ਅਤੇ 2403 ਵਰਕਰਾਂ ਨੂੰ ਦੂਜੀ ਡੋਜ਼ ਵੀ ਲਾਈ ਜਾ ਚੁੱਕੀ ਹੈ। ਇਸੇ ਤਰ੍ਹਾਂ 4058 ਫਰੰਟ ਲਾਈਨ ਵਰਕਰਾਂ ਨੂੰ ਪਹਿਲੀ ਡੋਜ਼ ਅਤੇ 44 Frant ਲਾਈਨ ਵਰਕਰਾਂ ਨੂੰ ਦੂਜੀ ਡੋਜ਼ ਲੱਗ ਚੁੱਕੀ ਹੈ।
ਜ਼ਿਲ੍ਹੇ ਵਿੱਚ 60 ਸਾਲ ਜਾਂ ਇਸ ਤੋਂ ਉਪਰ ਅਤੇ 45 ਸਾਲ ਤੋਂ ਉਪਰ ਵੱਖ-ਵੱਖ ਸਿਹਤ ਸਮੱਸਿਆਵਾਂ ਤੋਂ ਗ੍ਰਸਤ 1112 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।
ਜਹਾਨਖੇਲਾਂ ਵਿਖੇ ਮੁਲਾਜ਼ਮਾਂ ਨੂੰ Covid vaccine ਲਗਾਏ ਜਾਣ ਸਬੰਧੀ ਕਮਾਂਡੈਂਟ ਰਿਕਰੂਟਸ ਟਰੇਨਿੰਗ ਸੈਂਟਰ ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਕੋਵਿਡ-19 ਦੀ ਰੋਕਥਾਮ ਲਈ ਪੁਲਿਸ ਰਿਕਰੂਟਸ Trniaing ਸੈਂਟਰ ਵਿਖੇ ਵੈਕਸੀਨ ਲਗਵਾਉਣ ਦੇ ਨਾਲ-ਨਾਲ Punjab Govt. ਅਤੇ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੈਂਟਰ ਵਿੱਚ ਕਰਮਚਾਰੀਆਂ ਵਲੋਂ ਬੀਮਾਰੀ ਦੀ ਰੋਕਥਾਮ ਲਈ ਲੋੜੀਂਦੀਆਂ ਸਾਵਧਾਨੀਆਂ ਨੂੰ ਆਪਣੇ ਰੋਜ਼ਮਰਾ ਦੀ ਜਿੰਦਗੀ ਦਾ ਹਿੱਸਾ ਬਣਾਇਆ ਗਿਆ ਹੈ ਤਾਂ ਜੋ ਕੋਵਿਡ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਟੀਕਾਕਰਨ ਅਫ਼ਸਰ ਅਤੇ ਸੀ.ਐਚ.ਸੀ. ਹਾਰਟਾ ਬੱਡਲਾ ਦੇ ਐਸ.ਐਮ.ਓ. ਡਾ. ਰਾਜ ਕੁਮਾਰ ਦੀ ਨਿਗਰਾਨੀ ਹੇਠ ਕੋਵਿਡ ਵੈਕਸੀਨ ਲਗਾਈ ਜਾ ਰਹੀ ਹੈ।
0 Comments