Breaking News
Loading...

FacebookLive: the Fazilka Deputy Commissioner made people aware of the n...


 Deputy Commissioner ਨੇ ਆਪਣੇ ਹਫਤਾਵਾਰੀ ਫੇਸਬੁਕ ਲਾਈਵ ਦੌਰਾਨ ਕਰੋਨਾ ਵਾਇਰਸ ਤੋਂ ਬਚਣ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ
Fazilka, 12 ਮਈ
ਕਰੋਨਾ ਵਾਇਰਸ ਨੂੰ ਠਲ ਪਾਉਣ ਲਈ ਸਾਵਧਾਨੀਆਂ ਤੇ ਵੈਕਸੀਨੇਸ਼ਨ ਹੀ ਕਾਰਗਰ ਸਿੱਧ ਹੋ ਸਕਦੀ ਹੈ। ਇਸ ਲਈ ਹਰੇਕ ਵਿਅਕਤੀ ਨੂੰ ਸਾਵਧਾਨੀਆਂ ਦੀ ਪਾਲਣਾ ਹਰ ਹੀਲੇ ਕਰਨੀ ਚਾਹੀਦੀ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ. ਅਰਵਿੰਦ ਪਾਲ ਸਿੰਘ ਸੰਧੂ ਨੇ ਹਫਤਾਵਾਰੀ ਫੇਸਬੁਕ ਲਾਈਵ ਪੇਜ਼ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਕਰੋਨਾ ਦੀ ਸਥਿਤੀ ਬਾਰੇ ਜਾਣੂ ਕਰਵਾਉਦਿਆਂ ਕਿਹਾ ਕਿ ਕਰੋਨਾ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਕੀਮਤੀ ਜਾਨਾ ਵੀ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਪ੍ਰਕੋਪ ਨੂੰ ਘਟਾਉਣ ਲਈ ਹਰੇਕ ਵਿਕਅਤੀ ਨੂੰ ਸੈਂਪਲਿੰਗ ਤੇ ਵੈਕਸੀਨੇਸ਼ਨ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਸਟਿੰਗ ਕਰਵਾਉਣ ਨਾਲ ਕਰੋਨਾ ਵਾਇਰਸ ਦੇ ਫੈਲਾਅ ਦਾ ਖਤਰਾ ਘੱਟ ਜਾਂਦਾ ਹੈ।ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਨਾਲ ਵੀ ਕਰੋਨਾ ਤੋਂ ਨਿਜ਼ਾਤ ਪਾਈ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਣ ਤੱਕ ਕੁੱਲ 12580 ਜਣੇ ਪਾਜੀਟਿਵ ਆਏ ਹਨ ਅਤੇ 8327 ਜਣੇ ਸਿਹਤਯਾਬ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 723 ਨਵੇਂ ਕੇਸ ਆਏ ਹਨ ਅਤੇ 305 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 4016 ਕੇਸ ਐਕਟਿਵ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 237 ਜਣਿਆਂ ਦੀ ਮੌਤ ਵੀ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਵਿਅਕਤੀ ਨੂੰ ਬੁਖਾਰ, ਖਾਂਸੀ, ਜੁਖਾਮ ਆਦਿ ਲਛਣ ਨਜਰ ਆਉਂਦੇ ਹਨ ਤਾਂ ਤੁਰੰਤ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਟੈਸਟ ਕਰਵਾਉਣ ਤੋਂ ਬਾਅਦ ਨਤੀਜਾ ਆਉਣ ਤੱਕ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਤਾਂ ਜ਼ੋ ਜੇਕਰ ਰਿਪੋਰਟ ਪਾਜੀਟਿਵ ਆਉਂਦੀ ਹੈ ਤਾਂ ਕਰੋਨਾ ਵਾਇਰਸ ਦਾ ਫੈਲਾਅ ਨਾ ਹੋ ਸਕੇ। ਇਸ ਤੋਂ ਇਲਾਵਾ ਵੈਕਸੀਨੇਸ਼ਨ ਵੀ ਸਮੇਂ ਦੀ ਲੋੜ ਅਨੁਸਾਰ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੈਕਸੀਨੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ ਜਿਸ ਨਾਲ ਕਰੋਨਾ ਵਾਇਰਸ `ਤੇ ਕੰਟਰੋਲ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਜਿੰਨੀ ਦੇਰ ਵੈਕਸੀਨ ਨਹੀਂ ਲਗਦੀ ਜਾਂ ਲਗ ਜਾਂਦੀ ਹੈ ਤਾਂ ਵੀ ਸਾਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਜਿਵੇਂ ਮਾਸਕ ਜ਼ਰੂਰ ਪਾਇਆ ਜਾਵੇ, ਸਮਾਜਿਕ ਦੂਰੀ ਬਣਾਈ ਜਾਵੇ ਅਤੇ ਵਾਰ-ਵਾਰ ਹੱਥਾ ਨੂੰ ਸਾਬਨ ਨਾਲ ਧੋਤਾ ਜਾਵੇ ਅਤੇ ਬਿਨਾਂ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਲਗਾਈਆਂ ਗਈਆਂ ਪਾਬੰਦੀਆਂ ਦੀ ਪਾਲਣਾ ਕੀਤੀ ਜਾਵੇ।
ਬਾਕਸ ਲਈ ਪ੍ਰਸਤਾਵਿਤ
ਇਹ ਹਨ ਮਾਈਕਰੋ ਕੰਟੇਨਮੈਂਟ ਅਤੇ ਕੰਟੇਨਮੈਂਟ ਇਲਾਕੇ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਮਰ ਕਲੋਨੀ ਫਾਜ਼ਿਲਾਕ, ਵੈਰੋ ਕੇ , ਭਾਗਸਰ, ਭਾਗੂ, ਘਲੂ, ਘੁੜਿਆਣਾ, ਅਰਨੀਵਾਲਾ ਨੂੰ ਮਾਈਕਰੋ ਕੰਟੇਨਮੈਂਟ ਇਲਾਕਾ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਪੰਜਕੋਸੀ, ਚੂਹੜੀ ਵਾਲਾ ਧੰਨਾ, ਨਿਹਾਲ ਖੇੜਾ, ਰਾਧਾ ਸਵਾਮੀ ਕਲੋਨੀ, ਗਾਂਧੀ ਨਗਰ ਫਾਜ਼ਿਲਕਾ, ਨਵੀ ਆਬਾਦੀ ਅਬੋਹਰ, ਸਰਕੁਲਰ ਰੋਡ ਅਬੋਹਰ, ਕੈਲਾਸ਼ ਨਗਰ, ਬਜੀਦਪੁਰ ਕਟਿਆਂ ਵਾਲੀ, ਕੁਲਾਰ, ਅਮਰਪੁਰਾ, ਦੁਤਾਰਾ ਵਾਲੀ ਅਤੇ ਰੁਹੇੜਿਆਂ ਵਾਲੀ ਨੂੰ ਕੰਟੇਨਮੈਂਟ ਇਲਾਕਾ ਐਲਾਨਿਆ ਗਿਆ ਹੈ।

Post a Comment

0 Comments