Breaking News
Loading...

ਯੁਵਕਾਂ ਨੂੰ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆਂ ਦੀ ਤਿਆਰੀ ਕਰਵਾਈ ਜਾ ਰਹੀ ਮੁਫਤ


ਅਗਨੀਵੀਰ ਫੌਜ ਦੀ ਭਰਤੀ ਲਈ ਯੁਵਕ 10 ਅਪ੍ਰੈਲ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ

 

ਫਰੀਦਕੋਟ 13 ਮਾਰਚ,

                 ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ  ਕੈਪਟਨ ਰਿਟਾਰਿਡ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਯੁਵਕ ਅਗਨੀਵੀਰ ਫੌਜ ਦੀ ਭਰਤੀ ਰੈਲੀ ਲਈ ਆਨਲਾਇਨ ਅਪਲਾਈ ਕਰਨਾ ਚਾਹੁੰਦੇ ਹਨਉਹਨਾ ਲਈ ਆਨਲਾਈਨ ਅਪਲਾਈ ਕਰਨ ਲਈ ਪੋਰਟਲ  12 ਮਾਰਚ 2025 ਤੋਂ 10 ਅਪ੍ਰੈਲ 2025 ਤੱਕ ਖੁੱਲ੍ਹਾ ਹੈ ਅਤੇ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ ਇਸ ਵਾਰ ਇਹ ਪੇਪਰ ਪੰਜਾਬੀ ਵਿੱਚ ਹੋਣਾ ਹੈ

 

        ਉਨ੍ਹਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮੋਗਾ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨਉਹ ਯੁਵਕ ਆਪਣਾ ਆਨਲਾਈਨ www.joinindianarmy.nic.in ਤੇ ਰਜਿਸਟ੍ਰੇ੍ਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।             

                           ਉਨ੍ਹਾਂ ਦੱਸਿਆ ਕਿ ਚਾਹਵਾਨ ਯੁਵਕ ਕੈਂਪ ਵਿੱਚ ਆਉਣ ਸਮੇਂ, ਆਨਲਾਈਨ ਅਪਲਾਈ ਫਾਰਮ ਦੀ ਇੱਕ ਕਾਪੀਦਸਵੀ ਦਾ ਅਸਲ ਸਰਟੀਫਿਕੇਟ, ਦਸਵੀ ਦੇ ਸਰਟੀਫਿਕੇਟ ਦੀ ਫੋਟੋ  ਕਾਪੀ,  ਪੰਜਾਬ ਰੈਜੀਡੈਂਸ, ਜਾਤੀ ਦਾ ਸਰਟੀਫਿਕੇਟ, ਆਧਾਰ ਕਾਰਡ , ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ  ਸਾਈਜ ਦੀ ਫੋਟੋ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਸਵੇਰੇ 9 ਵਜੇ ਕੈਂਪ ਵਿੱਚ ਆਉਣ।

                   ਉਨ੍ਹਾਂ ਕਿਹਾ ਕਿ ਯੁਵਕ ਦੀ ਉਮਰ  ਸਾਢੇ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ ਯੁਵਕ ਘੱਟੋ ਘੱਟ 10ਵੀਂ ਜਾਂ 12ਵੀਂ 45 ਪ੍ਰਤੀਸ਼ਤ ਅੰਕਾਂ ਨਾਲ ਪਾਸ ਹੋਵੇ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 88728-02046, 78891-75575 ਅਤੇ 78888-48823 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।

       ਇਸ ਤੋਂ ਇਲਾਵਾ ਸ੍ਰੀ ਗੁਰਤੇਜ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਫ਼ਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਦੇ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਆ ਕੇ ਆਪਣਾ ਨਾਮ ਦਰਜ ਕਰਵਾਉਣ ਅਤੇ  ਪੰਜਾਬ ਸਰਕਾਰ ਦੇ ਪੋਰਟਲ www.pgrkam.com  ਤੇ ਆਪਣੇ ਆਪ ਰਜਿਸਟਰਡ ਕਰਨ ਤਾਂ ਜੋਂ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50193 ਤੇ ਸੰਪਰਕ ਕੀਤਾ ਜਾ ਸਕਦਾ ਹੈ।                             

Post a Comment

0 Comments