ਪੰਨੀਵਾਲਾ ਫੱਤਾ , 11 ਫਰਵਰੀ (ਬਲਰਾਜ ਸਿੰਘ ਸਿੰਧੂ )- ਨੇੜਲੇ ਪਿੰਡ Pwanni wala fatta ਦੇ ਬਾਬਾ ਜੀਵਨ ਸਿੰਘ ਵੈਲਫੇਅਰ ਕਲੱਬ ਦੇ ਆਹੁਦੇਦਾਰਾਂ ਨੇ ਮਨੁੱਖਤਾ ਦੀ ਮਿਸਾਲ ਪੇਸ਼ ਕਰਦਿਆਂ ਇਕ ਜ਼ਰੂਰਤਮੰਦ ਲੜਕੀ ਦੀ ਸ਼ਾਦੀ ਮੌਕੇ ਮਦਦ ਕੀਤੀ ਗਈ ।
ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਗੋਬਿੰਦ ਸਿੰਘ ਨੇ ਦੱਸਿਆ Baba jiwan singh ਵੈਲਫ਼ੇਅਰ ਕਲੱਬ ਵੱਲੋਂ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਜਿਸ ਤਹਿਤ ਪਿੰਡ ਪੰਨੀਵਾਲਾ ਫੱਤਾ ਵਾਸੀ ਸਵਰਗੀ ਹਰਦੀਪ ਸਿੰਘ ਉਰਫ਼ ਤੋਤੂ ਦੀ ਲੜਕੀ ਦੇ ਵਿਆਹ ਦੇ ਦਾਜ ’ਚ ਇਕ ਪੇਟੀ ਭੇਂਟ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਲੱਬ ਦੇ ਸਮੂਹ ਆਹੁਦੇਦਾਰਾਂ ਵੱਲੋਂ ਉਨ੍ਹਾਂ ਦੇ ਘਰ ਪਹੁੰਚ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਪੇਟੀ ਭੇਂਟ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲੜਕੀ ਦਾ ਪਰਿਵਾਰ ਆਰਥਿਕ ਤੌਰ ’ਤੇ ਕਮਜ਼ੋਰ ਸੀ ਇਸ ਗੱਲ ਦਾ ਪਤਾ ਲੱਗਣ ’ਤੇ ਕਲੱਬ ਦੇ ਮੈਂਬਰਾਂ ਨੇ ਮਿਲ ਬੈਠ ਕੇ ਸਹਾਇਤਾ ਕਰਨ ਦਾ ਫੈਸਲਾ ਕੀਤਾ।
ਇਸ ਮੌਕੇ ਕਲੱਬ ਦੇ ਪ੍ਰਧਾਨ ਨੇ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਕਲੱਬ ਦੇ ਆਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਕਲੱਬ ਦੇ ਜਨਰਲ ਸਕੱਤਰ ਬਲਰਾਜ ਸਿੰਘ, ਖਜਾਨਚੀ ਸਤਪਾਲ ਸਿੰਘ, ਕਲੱਬ ਮੈਂਬਰ ਪ੍ਰੇਮ ਕੁਮਾਰ, ਗੁਰਮੇਲ ਸਿੰਘ, ਜਗਜੀਤ ਸਿੰਘ ਖਾਲਸਾ, ਹਰਜਿੰਦਰ ਸਿੰਘ ਮੈਂਬਰ, ਰੂਪ ਸਿੰਘ, ਕੁਲਵੰਤ ਸਿੰਘ ਮੈਂਬਰ ਆਦਿ ਹਾਜ਼ਰ ਸਨ।

0 Comments