Breaking News
Loading...

ਕੈਬਨਿਟ ਮੰਤਰੀ Dr. Baljeet kaur ਨੇ ਅਮਰੂਤ-2 ਸਕੀਮ ਤਹਿਤ ਮਲੋਟ ਸ਼ਹਿਰ ਵਿੱਚ ਪਾਈਪ ਲਾਈਨ ਵਿਛਾਏ ਜਾਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ

 

 

Malout ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ – ਡਾ. ਬਲਜੀਤ ਕੌਰ

 

Punjab ਨੂੰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਕਰਵਾਉਣ ਦੀ ਮਿਲੀ ਮਾਨਤਾ- ਕੈਬਨਿਟ ਮੰਤਰੀ

 

ਮਲੋਟ/ਸ੍ਰੀ ਮੁਕਤਸਰ ਸਾਹਿਬ24 ਮਾਰਚ

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ Malout ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਕਰੀਬ ਕਿਲੋਮੀਟਰ ਲੰਬੀ ਪੀਣ ਵਾਲੇ ਪਾਣੀ ਦੀ ਨਵੀਂ ਪਾਈਪ ਲਾਈਨ ਪਾਉਣ ਅਤੇ ਵਾਰਡ ਨੰਬਰ 16 ਵਿੱਚ ਨਵੀਆਂ ਗਲੀਆਂ ਦੇ ਨਿਰਮਾਣ ਕੰਮ ਸ਼ਾਮਲ ਹਨ।

 

ਇਸ ਮੌਕੇ Press  ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅਮਰੂਤ-2 ਸਕੀਮ ਤਹਿਤ ਲਗਭਗ 16.5 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਵਿਛਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਕਰੀਬ 3000 ਘਰਾਂ ਨੂੰ ਮੁਫਤ ਪਾਣੀ ਦੇ ਕਨੈਕਸ਼ਨ ਦਿੱਤੇ ਜਾਣਗੇ।

 

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਲਗਭਗ 6.5 ਕਰੋੜ ਰੁਪਏ ਦੀ ਲਾਗਤ ਨਾਲ ਦਰਜਨ ਨਵੀਆਂ ਗਲੀਆਂ ਦੇ ਨਿਰਮਾਣ ਕੰਮਾਂ ਦੀ ਵੀ ਸ਼ੁਰੂਆਤ ਕੀਤੀ ਗਈ ਹੈਜਿਸ ਨਾਲ ਸ਼ਹਿਰ ਦੀ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਸੁਧਾਰ ਆਵੇਗਾ।

 

ਇਸ ਮੌਕੇ ਕੈਬਨਿਟ ਮੰਤਰੀ ਨੇ Punjab ਵਿੱਚ ਖੇਡਾਂ ਦੇ ਵਿਕਾਸ ਬਾਰੇ ਵੀ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡ ਨੀਤੀ ਨੂੰ ਸਫਲ ਬਣਾਉਣ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਖੁਸ਼ੀ ਪ੍ਰਗਟ ਕੀਤੀ ਕਿ ਪੰਜਾਬ ਨੂੰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਕਰਵਾਉਣ ਦੀ ਮਾਨਤਾ ਮਿਲੀ ਹੈ।

 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ Punjab ਸਰਕਾਰ ਵੱਲੋਂ 3000 ਪੇਂਡੂ ਖੇਡ ਸਟੇਡੀਅਮ ਬਣਾਏ ਜਾ ਚੁੱਕੇ ਹਨ ਅਤੇ ਲਗਭਗ 1000 ਹੋਰ ਸਟੇਡੀਅਮ ਬਣਾਏ ਜਾ ਰਹੇ ਹਨ।

 

ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜ ਜਾਰੀ ਰਹਿਣਗੇ।

 

ਇਸ ਮੌਕੇ ਈ.ਓ ਮੰਗਤ ਰਾਮਐੱਸ.ਡੀ.ਓ ਵਿਸ਼ਵਜੀਤ ਸਿੰਘ ਜੇ.ਈ ਰਜਿੰਦਰ ਸਿੰਘ ਤੇ ਹਰਜਿੰਦਰ ਸਿੰਘ,  ਆਪ ਸ਼ਹਿਰੀ ਪ੍ਰਧਾਨ ਰਾਜੀਵ ਉੱਪਲਜਸਮੀਤ ਬਰਾੜ, ਕੌਂਸਲਰ ਹਰਮੇਲ ਸਿੰਘ ਸੰਧੂ, ਪੀ.ਏ ਅਰਸ਼ ਸਿੱਧੂ, ਪੀ.ਏ  ਛਿੰਦਰ ਪਾਲ ਸਿੰਘਆਪ ਆਗੂ ਜੋਨੀ ਗਰਗਦਫਤਰ ਇੰਚਾਰਜ ਵਿਕਰਾਂਤ ਖੁਰਾਣਾਗੁਰਪਿਆਰ ਸਿੰਘ, ਬਲਦੇਵ ਰਾਜ ਸ਼ਰਮਾ, ਜਸਵਿੰਦਰ ਸਿੰਘਸੋਨੂ ਸਿੱਧੂ, ਮੋਹਨ ਸਿੰਘ, ਇਕਬਾਲ ਸਿੰਘ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

 

Post a Comment

0 Comments