Breaking News
Loading...

ਜ਼ਿਲ੍ਹਾ ਫਾਜ਼ਿਲਕਾ ਵਿੱਚ ਆਮ ਆਦਮੀ ਕਲੀਨਿਕਾਂ ਦੀ ਮਈ ਮਹੀਨੇ ਦੀ ਸ਼ਾਨਦਾਰ ਕਾਰਗੁਜ਼ਾਰੀ Latest news punjab

 


 ਫਾਜ਼ਿਲਕਾ 12  ਜੂਨ 

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਲੋਕਾਂ ਨੂੰ ਘਰ ਦੇ ਨੇੜੇ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਚੱਲ ਰਹੇ ਆਮ ਆਦਮੀ ਕਲੀਨਿਕਾਂ (AAC) ਨੇ ਮਈ ਮਹੀਨੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਡਾ ਕਵਿਤਾ ਸਿੰਘ ਸਿਵਲ ਸਰਜਨ ਫਾਜ਼ਿਲਕਾ ਜੀ ਦੀ ਦੇਖ ਰੇਖ ਵਿੱਚ ਜ਼ਿਲ੍ਹੇ ਵਿੱਚ ਕੁੱਲ 27 ਆਮ ਆਦਮੀ ਕਲੀਨਿਕ ਸਫ਼ਲਤਾ ਪੂਰਵਕ ਚੱਲ ਰਹੇ ਹਨ, ਜਿਨ੍ਹਾਂ ਰਾਹੀਂ ਰੋਜ਼ਾਨਾ ਹਜ਼ਾਰਾਂ ਲੋਕ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ।

ਜਾਨਕਾਰੀ ਦਿੰਦਿਆਂ ਡਾ ਕਵਿਤਾ ਨੇ ਦੱਸਿਆ ਕਿ ਮਈ ਮਹੀਨੇ ਦੌਰਾਨ ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 58,000 ਤੋਂ ਵੱਧ ਮਰੀਜ਼ਾਂ ਨੇ ਓਪੀਡੀ ਸੇਵਾਵਾਂ ਪ੍ਰਾਪਤ ਕੀਤੀਆਂ। ਇਹ ਅੰਕੜੇ ਦਰਸਾਉਂਦੇ ਹਨ ਕਿ ਲੋਕਾਂ ਵਿੱਚ ਆਮ ਆਦਮੀ ਕਲੀਨਿਕਾਂ ਪ੍ਰਤੀ ਭਰੋਸਾ ਵੱਧ ਰਿਹਾ ਹੈ ਅਤੇ ਉਹ ਸਰਕਾਰੀ ਸਿਹਤ ਸਹੂਲਤਾਂ ਨੂੰ ਤਰਜੀਹ ਦੇ ਰਹੇ ਹਨ। ਇਸ ਤੋਂ ਇਲਾਵਾ, ਇਸ ਮਹੀਨੇ ਦੌਰਾਨ 5,995 ਲੈਬ ਟੈਸਟ ਵੀ ਕੀਤੇ ਗਏ, ਜਿਸ ਨਾਲ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਯਕੀਨੀ ਬਣਾਇਆ ਗਿਆ।

ਮਾਤਾ ਅਤੇ ਬੱਚਾ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਵੀ ਵੱਖਰਾ ਧਿਆਨ ਦਿੱਤਾ ਗਿਆ। ਐਮਪੈਨਲਡ ਅਲਟਰਾ ਸਾਊਂਡ ਸੈਂਟਰਾਂ ਰਾਹੀਂ ਕੁੱਲ 235 ਅਲਟਰਾਸਾਊਂਡ ਕੀਤੇ ਗਏ, ਜਿਨ੍ਹਾਂ ਵਿੱਚੋਂ 233 ਫੀਟਲ ਅਲਟਰਾਸਾਊਂਡ ਅਤੇ 2 ਲੈਵਲ-2 ਅਲਟਰਾਸਾਊਂਡ ਸ਼ਾਮਲ ਹਨ। ਇਹ ਸੇਵਾਵਾਂ ਗਰਭਵਤੀ ਮਹਿਲਾਵਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀਆਂ ਹਨ ਅਤੇ ਸੰਭਾਵਿਤ ਜਟਿਲਤਾਵਾਂ ਦੀ ਸਮੇਂ ਸਿਰ ਪਛਾਣ ਵਿੱਚ ਮਦਦ ਕਰ ਰਹੀਆਂ ਹਨ।

ਡਾ ਕਵਿਤਾ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਦਾ ਮੁੱਖ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਮੁਫ਼ਤ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ, “ਆਮ ਆਦਮੀ ਕਲੀਨਿਕਾਂ ਦੇ ਰਾਹੀਂ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਇਲਾਜ ਮਿਲ ਰਿਹਾ ਹੈ। ਸਿਹਤ ਵਿਭਾਗ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਮਰੀਜ਼ ਨੂੰ ਸਮੇਂ ਸਿਰ ਇਲਾਜ ਅਤੇ ਸਹੀ ਸਲਾਹ ਮਿਲੇ।”

ਉਨ੍ਹਾਂ ਨੇ ਹੋਰ ਕਿਹਾ ਕਿ ਸਾਰੇ ਕਲੀਨਿਕਾਂ ਵਿੱਚ ਤਜਰਬੇਕਾਰ ਡਾਕਟਰ ਅਤੇ ਸਿਹਤ ਕਰਮਚਾਰੀ ਤਾਇਨਾਤ ਹਨ, ਜੋ ਮਰੀਜ਼ਾਂ ਦੀ ਸੰਭਾਲ ਵਿੱਚ ਕੋਈ ਕਮੀ ਨਹੀਂ ਛੱਡ ਰਹੇ। ਇਸ ਦੇ ਨਾਲ ਹੀ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਵੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਡਾ ਕਵਿਤਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਨੇੜਲੇ ਆਮ ਆਦਮੀ ਕਲੀਨਿਕਾਂ ਵਿੱਚ ਜਾ ਕੇ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਪਰਿਵਾਰ ਦੀ ਸਿਹਤ ਦਾ ਖਿਆਲ ਰੱਖਣ।

Post a Comment

0 Comments