ਐੱਸ.ਡੀ.ਐੱਮ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਦੀ ਸਮਾਜ ਸੇਵੀ ਸੁਸਾਇਟੀ ਦੇ ਆਗੂ ਨੂੰ ਗਣਨਾ ਫਾਰਮ ਸੌਂਪਿਆ ਗਿਆ
ਫਾਜ਼ਿਲਕਾ 1 ਜੁਲਾਈ 2026…
ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ ਅਧੀਨ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 (ਐਸ.ਆਈ.ਆਰ) ਮੁਹਿੰਮ ਤਹਿਤ ਗਣਨਾ (ਇਨੂਮੀਰੇਸ਼ਨ) ਫਾਰਮ ਭਰਨ ਦੀ ਪ੍ਰਕਿਰਆ ਚੱਲ ਰਹੀ ਹੈ। ਇਸ ਪ੍ਰਕਿਰਿਆ ਤਹਿਤ ਸੂਬੇ ਭਰ ‘ਚ ਵੋਟਰ ਰਿਕਾਰਡਾਂ ਦੀ ਤਸਦੀਕ ਤੇ ਡਾਟਾ ਅਪਡੇਟ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਫਾਜ਼ਿਲਕਾ ਦੇ ਐੱਸ.ਡੀ.ਐੱਮ ਜੁਗਰਾਜ ਸਿੰਘ ਵੱਲੋਂ ਫਾਜ਼ਿਲਕਾ ਦੀ ਸਮਾਜ ਸੇਵੀ ਸ਼੍ਰੀ ਰਾਮ ਕ੍ਰਿਪਾ ਸੇਵਾ ਸੰਘ ਵੈਲਫੇਅਰ ਸੋਸਾਇਟੀ ਦੇ ਆਗੂ ਸ਼੍ਰੀ ਰਾਮ ਕ੍ਰਿਪਾ ਨੂੰ ਗਣਨਾ ਫਾਰਮ ਸੌਂਪਿਆ ਗਿਆ।
ਐੱਸ.ਡੀ.ਐੱਮ ਜੁਗਰਾਜ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 (ਐਸ.ਆਈ.ਆਰ) ਮੁਹਿੰਮ ਦਾ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਅਪਡੇਟ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਸਰਵੇਖਣ ਦੌਰਾਨ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹੇ ਦੇ ਵੋਟਰਾਂ ਨੂੰ ਗਣਨਾ (ਇਨੂਮੀਰੇਸ਼ਨ) ਫਾਰਮ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਉਹ ਆਪਣੇ ਨਿੱਜੀ ਵੇਰਵਿਆਂ ਦੀ ਤਸਦੀਕ ਕਰ ਸਕਣ ਅਤੇ ਲੋੜੀਂਦੀ ਜਾਣਕਾਰੀ ਭਰ ਕੇ ਵਾਪਸ ਜਮ੍ਹਾਂ ਕਰਵਾ ਸਕਣ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ ਅਤੇ ਆਪਣੇ ਵੋਟਰ ਵੇਰਵਿਆਂ ਦੀ ਸਮੇਂ ਸਿਰ ਤਸਦੀਕ ਕਰਵਾਉਣ ਤਾਂ ਜੋ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸਹੀ ਅਤੇ ਅਪਡੇਟ ਬਣਾਇਆ ਜਾ ਸਕੇ।
0 Comments